ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਪਿਛਲੇ ਲੰਬੇ ਸਮੇਂ ਤੋਂ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਹਨ। ਪੰਜਾਬ ਵਿੱਚ ਕਾਂਗਰਸ ਦੇ ਹਲਾਤ ਤਰਸਯੋਗ ਬਣੇ ਹੋਏ ਹਨ ਤੇ ਪਾਰਟੀ ਕਈ ਧੜਿਆਂ ਵਿੱਚ ਵੰਡੀ ਨਜ਼ਰ ਆ ਰਹੀ ਹੈ। ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿੱਚ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕੀ ਲਿਖਿਆ ਗਿਆ ਹੈ ਇਸ ਬਾਰੇ ਕੁੱਝ ਸਾਹਮਣੇ ਨਹੀਂ ਆਇਆ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪੰਜਾਬ ਕਾਂਗਰਸ ਦੀ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਸਿੱਧੂ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕੁਝ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ 9 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲ ਸਕਦਾ ਹੈ।
ਚੋਣ ਹਾਰ ਗਏ ਸਨ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ‘ਚ ਕਾਂਗਰਸ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਜੀਵਨ ਜੋਤ ਕੌਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ 32,929, ਕੌਰ ਨੂੰ 39,520 ਵੋਟਾਂ ਮਿਲੀਆਂ। ਇਹ ਚੋਣ ਮਹੱਤਵਪੂਰਨ ਸੀ ਕਿਉਂਕਿ ਸਿੱਧੂ ਕਾਂਗਰਸ ਅੰਦਰਲੀ ਲੜਾਈ ਦੇ ਕੇਂਦਰ ਵਿੱਚ ਸਨ। ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਚਰਨਜੀਤ ਸਿੰਘ ਚੰਨੀ ਨੂੰ ਸੀ.ਐਮ. ਜਿਸ ਕਾਰਨ ਸਿੱਧੂ ਨਰਾਜ਼ ਹੋ ਗਏ।