ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਇੰਡ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁਸ਼ਟੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆਂ ਵਿੱਚ ਡਿਟੇਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਡਿਟੇਨ ਕਰਨ ਦੀਆਂ ਅੱਜ ਸਵੇਰ ਤੋਂ ਖਬਰਾਂ ਆ ਰਹੀਆਂ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਕੈਲੀਫੋਰਨੀਆ ਪੁਲਿਸ ਨੇ ਭਾਰਤ ਸਰਕਾਰ ਅਤੇ ਪੰਜਾਬ ਪੁਲਿਸ ਨਾਲ ਗੱਲ ਕੀਤੀ ਹੈ। ਉਹਨਾਂ ਇਹ ਵੀ ਕਿਹਾ ਕਿ ਗੋਲਡੀ ਬਰਾੜ ਨੂੰ ਬਹੁਤ ਜਲਦ ਭਾਰਤ ਲਿਆਂਦਾ ਜਾਵੇਗਾ।