ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਪੁਲੀਸ ਵੱਲੋਂ ਨਸ਼ੇ ਨੂੰ ਠੱਲ ਪਾਉਣ ਲਈ ਵੱਡੇ ਉੱਪਰਲੇ ਕੀਤੇ ਜਾ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਵਿਖੇ ਜਿੱਥੇ ਐਸ . ਟੀ ਐਫ ਵੱਲੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਗਈ।
ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ 1 ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 1 ਕਿਲੋ 980 ਗ੍ਰਾਮ ਹੈਰੋਇਨ, 7 ਲੱਖ 50 ਰੁਪਏ ਦੀ ਡਰੱਗ ਮਨੀ, ਇਕ ਛੋਟਾ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਦਲਜੀਤ ਸਿੰਘ ਉਰਫ਼ ਮਾਈਕਲ ਉਰਫ਼ ਬਿੱਟੂ ਅਤੇ ਗੁਰਪ੍ਰੀਤ ਸਿੰਘ ਉਰਫ ਰਿੰਕੂ ਨਿਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ।
ਉਥੇ ਹੀ ਇਕ ਦੂਸਰੇ ਮਾਮਲੇ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ 1 ਵਿਅਕਤੀ ਤੋਂ ਤਲਾਸ਼ੀ ਦੌਰਾਨ 78 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਆਰੋਪੀ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹਨ। ਆਰੋਪੀਆਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
PUNJAB




INDIA








WORLD










