ਦੁਬਈ (Dubai) ਨੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਆਉਣ ਵਾਲੇ ਆਪਣੇ ਨਵਾਸੀਆਂ ਲਈ ਪਾਬੰਦੀਆਂ ਵਿਚ ਢਿੱਲ ਦੇ ਦਿੱਤੀ ਹੈ। ਹਾਲਾਂਕਿ, ਅਜਿਹੇ ਲੋਕਾਂ ਲਈ ਯੂਏਈ ਦੁਆਰਾ ਮਨਜ਼ੂਰਸ਼ੁਦਾ COVID-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣਾ ਲਾਜ਼ਮੀ ਹਨ।
ਗਲਫ ਨਿਊਜ਼ ਦੀ ਖ਼ਬਰ ਦੇ ਅਨੁਸਾਰ, ਦੁਬਈ ਵਿੱਚ ਸੰਕਟ ਅਤੇ ਆਫ਼ਤ ਪ੍ਰਬੰਧਨ ਬਾਰੇ ਸਰਵਉਚ ਕਮੇਟੀ ਨੇ ਦੱਖਣੀ ਅਫਰੀਕਾ, ਨਾਈਜੀਰੀਆ ਅਤੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੇ ਸਬੰਧ ਵਿੱਚ ਦੁਬਈ ਦੇ ਟਰੈਵਲ ਪ੍ਰੋਟੋਕੋਲ ਵਿੱਚ ਸੋਧਾਂ ਦਾ ਐਲਾਨ ਕੀਤਾ ਹੈ। ਇਸ ਕਮੇਟੀ ਦੀ ਅਗਵਾਈ ਸ਼ੇਖ ਮਨਸੂਰ ਬਿਨ ਮੁਹੰਮਦ ਬਿਨ ਰਾਸ਼ਿਦ ਮਖਤੂਮ ਕਰ ਰਹੇ ਹਨ।
ਇਸ ਤੋਂ ਇਲਾਵਾ, ਭਾਰਤ ਤੋਂ ਦੁਬਈ ਜਾ ਰਹੇ ਮੁਸਾਫਰਾਂ ਨੂੰ ਰਵਾਨਗੀ ਤੋਂ ਚਾਰ ਘੰਟੇ ਪਹਿਲਾਂ ਰੈਪਿਡ ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਦੁਬਈ ਪਹੁੰਚਣ ‘ਤੇ ਉਨ੍ਹਾਂ ਨੂੰ ਇਕ ਹੋਰ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਇਸ ਦੇ ਨਾਲ ਹੀ, ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਪਣੇ ਪੀਸੀਆਰ ਟੈਸਟ ਦੇ ਨਤੀਜੇ ਪ੍ਰਾਪਤ ਹੋਣ ਤੱਕ ਸੰਸਥਾਗਤ ਕੁਆਰੰਟੀਨ ਵਿੱਚੋਂ ਵੀ ਲੰਘਣਾ ਪਏਗਾ। ਦੁਬਈ ਵਿੱਚ ਪੀਸੀਆਰ ਟੈਸਟ ਦਾ ਨਤੀਜਾ 24 ਘੰਟਿਆਂ ਅੰਦਰ ਮਿਲ ਜਾਂਦਾ ਹੈ। ਦੁਬਈ ’ਚ ਸ਼ੇਖ ਮਨਸੂਰ ਬਿਨ ਮੁਹੰਮਦ ਬਿਨ ਰਾਸ਼ਿਦ ਮਖਤੂਮ ਦੀ ਅਗਵਾਈ ਵਾਲੀ ‘ਸੰਕਟ ਤੇ ਆਫ਼ਤ ਪ੍ਰਬੰਧ ਬਾਰੇ ਸੁਪਰੀਮ ਕਮੇਟੀ’ ਨੇ ਐਲਾਨ ਕੀਤਾ ਹੈ ਕਿ ਨਵੇਂ ਨਿਯਮ 23 ਜੂਨ ਤੋਂ ਲਾਗੂ ਹੋਣਗੇ।
30 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ
ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਕਾਰਗੋ (ਮਾਲਵਾਹਕ) ਉਡਾਣਾਂ, ਚੋਣਵੇਂ ਦੇਸ਼ਾਂ ਨਾਲ ਦੁਵੱਲੇ ਏਅਰ ਬਬਲ ਸਮਝੌਤੇ ਅਧੀਨ ਕੰਮ ਕਰਨਾ ਜਾਰੀ ਰੱਖਣਗੀਆਂ। ਕੋਵਿਡ-19 ਮਹਾਂਮਾਰੀ ਕਾਰਣ, ਭਾਰਤ ਵਿੱਚ ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀ ਸੇਵਾ 23 ਮਾਰਚ 2020 ਤੋਂ ਮੁਲਤਵੀ ਕਰ ਦਿੱਤੀ ਗਈ ਸੀ।