
ਅੰਮ੍ਰਿਤਰ: ਐਤਵਾਰ ਨੂੰ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਇਸ ਦੌਰਾਨ SC ਕਮਿਸ਼ਨ ਮੁਖੀ ਵਿਜੇ ਸਾਂਪਲਾ ਨੇ ਦੱਸਿਆ ਕਿ ਇਹ ਮੁਲਾਕਾਤ ਗੈਰ ਰਸਮੀ ਸੀ। ਉਨ੍ਹਾਂ ਇਸ ਦੌਰਾਨ ਐੱਸਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਹੈ। ਇਸ ਦੌਰਾਨ ਉਨ੍ਹਾਂ ਇਕ ਟਵੀਟ ਵੀ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਅੱਜ ਗੈਰ-ਰਸਮੀ ਮੁਲਾਕਾਤ ਕੀਤੀ। ਸਤਿਕਾਰਯੋਗ ਜਥੇਦਾਰ ਜੀ ਨਾਲ ਵਰਤਮਾਨ ਹਾਲਾਤ ਉੱਤੇ ਸਾਕਾਰਾਤਮਕ ਚਰਚਾ ਹੋਈ। ਇਸ ਤੋਂ ਬਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਨਤਮਸਕ ਹੋ ਪੰਜਾਬ ਦੀ ਚੜਦੀਕਲਾ ਦੇ ਲਈ ਅਰਦਾਸ ਕੀਤੀ।
ਹਾਲਾਂਕਿ ਇਸ ਦੌਰਾਨ ਜਦੋਂ ਉਨ੍ਹਾਂ ਤੋਂ ਕਿਸਾਨੀ ਸੰਘਰਸ਼ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਇਸ ਮੁੱਦੇ ਤੋਂ ਸਾਫ ਹੀ ਆਪਣਾ ਪੱਲਾ ਝਾੜ ਲਿਆ। ਉਨ੍ਹਾਂ ਇਸ ਦੌਰਾਨ ਕਿਹਾ ਕਿ ਮੇਰਾ ਕਿਸਾਨ ਸੰਘਰਸ਼ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤੇ ਆਖਿਆ ਕਿ ਦਲਿਤਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਦੱਸ ਦਈਏ ਕਿ ਬਠਿੰਡਾ ਦੇ ਇੱਕ ਗੁਰਦੁਆਰੇ ਵਿੱਚ ਸਿੱਖ ਗ੍ਰੰਥੀ ਵੱਲੋਂ ਬੀਤੇ ਦਿਨੀਂ ਡੇਰਾ ਸਿਰਸਾ ਦੇ ਮੁਖੀ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਗਈ ਸੀ। ਇਹ ਮਾਮਲਾ ਕਾਫੀ ਭਖ ਗਿਆ ਸੀ।
PUNJAB




INDIA








WORLD










