ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ। ਬਾਦਲ 22 ਜੂਨ ਨੂੰ ਸਵੇਰੇ ਸਾਢੇ ਦਸ ਵਜੇ ਚੰਡੀਗੜ੍ਹ ਦੇ ਸੈਕਟਰ 4 ‘ਚ ਸਥਿਤ ਆਪਣੇ ਸਰਕਾਰੀ ਐਮਐਲਏ ਫਲੈਟ ਤੇ ਐਸਆਈਟੀ ਸਾਹਮਣੇ ਪੇਸ਼ ਹੋਣਗੇ।
ਬੇਸ਼ੱਕ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਰੀਕ ਦੇਣ ਦੀ ਅਪੀਲ ਕੀਤੀ ਸੀ।
PUNJAB




INDIA








WORLD










