ਪੰਜਾਬ ਵਿੱਚ ਪਿਛਲੇ ਦਿਨੀਂ ਸੂਰੀ ਦੇ ਕਤਲ ਤੋਂ ਬਾਅਦ ਵਿੱਚ ਪੰਜਾਬ ਸਰਕਾਰ ਨੇ ਲੋਕ ਉਨ੍ਹਾਂ ਦੀ ਜਿਹੜੇ ਹਮੇਸ਼ਾ ਸੋਸ਼ਲ ਮੀਡੀਆ ਤੇ ਵਿਵਾਦਤ ਪੋਸਟ ਪਾ ਕੇ ਸੁਰਖੀਆਂ ਵਿੱਚ ਰਹਿੰਦੇ ਸੀ। ਉਨ੍ਹਾਂ ਦੇ ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਹੋਏ ਹਨ ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਖਾਲਿਸਤਾਨੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਪੁਲਿਸ ਕੋਲ ਮਾਮਲਾ ਦਰਜ ਹੋਇਆ ਹੈ। ਨਿਸ਼ਾਂਤ ਸ਼ਰਮਾ ਮੁਤਾਬਕ ਉਸ ਨੂੰ ਵਿਦੇਸ਼ੀ ਨੰਬਰਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਨਿਸ਼ਾਂਤ ਸ਼ਰਮਾ ਦੇ ਬਿਆਨਾਂ ਮੁਤਾਬਕ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਹੈ ਕਿ ਧਮਕੀ ਦੇਣ ਵਾਲਾ ਖੁਦ ਨੂੰ ਲਸ਼ਕਰ-ਏ-ਖਾਲਸਾ ਜਥੇਬੰਦੀ ਦਾ ਮੈਂਬਰ ਦੱਸ ਰਿਹਾ ਸੀ ਅਤੇ ਸ਼ਰੇਆਮ ਗੋਲੀਆਂ ਨਾਲ ਉਡਾਉਣ ਦੀ ਗੱਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਧਮਕੀ ਭਰੇ ਫੋਨ ਨੰਬਰ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਵੱਖ-ਵੱਖ ਵਿਦੇਸ਼ੀ ਨੰਬਰ 971558017705 ਅਤੇ 1209 822 5616 ਨੰਬਰਾਂ ਤੋਂ ਇਹ ਧਮਕੀਆਂ ਮਿਲੀਆਂ ਹਨ।
ਨਿਸ਼ਾਂਤ ਨੇ ਕਿਹਾ ਕਿ ਧਮਕੀ ਦੇਣ ਵਾਲੇ ਨੇ ਉਸ ਨੂੰ ਕਿਹਾ ਕਿ ਜੇਕਰ ਉਹ ਬਚਣਾ ਚਾਹੁੰਦਾ ਹੈ ਤਾਂ ਪੰਜਾਬ ਛੱਡ ਕੇ ਭੱਜ ਜਾਵੇ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਸੁਰੱਖਿਆ ਕਰਮੀਆਂ ਸਣੇ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਦੇਣ ਵਾਲੇ ਨੇ ਉਨ੍ਹਾਂ ਨੂੰ ਵੀਡੀਓ ਕਾਲ ‘ਤੇ ਖਤਰਨਾਕ ਏਕੇ47 ਵੀ ਵਿਖਾਈ।
ਨਿਸ਼ਾਂਤ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਗਿੱਦੜ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ।