ਅਮਰੀਕਾ ਵਿੱਚ ਦਿਨੋ ਦਿਨ ਹਲਾਤ ਵਿਗੜਦੇ ਜਾ ਰਹੇ ਹੈ। ਹਰ ਰੋਜ਼ ਗੋਲੀਆਂ ਚਲਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਮਰੀਕਾ ਦੇ ਸ਼ਿਕਾਗੋ ਵਿੱਚ ਦੋ ਹਥਿਆਰਬੰਦ ਲੁਟੇਰਿਆਂ ਨੇ 10 ਦਿਨ ਪਹਿਲਾਂ ਗਏ 23 ਸਾਲਾ ਭਾਰਤੀ ਨੂੰ ਲੁੱਟਣ ਤੋਂ ਬਾਅਦ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਦੇ ਸ਼ਿਕਾਗੋ ਵਿੱਚ ਭਾਰਤ ਤੋਂ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਤੋਂ ਰਹਿਣ ਵਾਲੇ 23 ਸਾਲਾ ਨੰਦਪੂ ਦੇਵਾਂਸ ਨੇੜੇ ਲੱਗਦੇ ਪ੍ਰਿੰਸਟਨ ਪਾਰਕ ਵਿੱਚ ਘੁੰਮਣ ਗਏ ਨੂੰ ਦੋ ਲੁਟੇਰਿਆਂ ਨੇ ਸਾਰਾ ਕੁੱਝ ਲੁੱਟਣ ਤੋਂ ਬਾਅਦ ਗੋਲੀਆਂ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਜਿਸ ਤੋਂ ਉਸ ਦੀ ਹਸਪਤਾਲ ਵਿੱਚ ਜਾ ਕੇ ਮੌਤ ਹੋ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ। ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਪੁਲਿਸ ਮੁਤਾਬਕ ਲੁਟੇਰਿਆਂ ਦੀ ਗੱਲ ਮੰਨਦੇ ਹੋਇਆ ਉਨ੍ਹਾਂ ਵੱਲੋਂ ਲੁਟੇਰਿਆਂ ਨੂੰ ਸਾਰਾ ਕੁੱਝ ਦੇ ਦਿੱਤਾ ਗਿਆ ਸੀ। ਉਸ ਦੇ ਬਾਵਜੂਦ ਵੀ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਤੇ ਦੋਨੇ ਦੋਸਤ ਗੰਭੀਰ ਜ਼ਖ਼ਮੀ ਹੋ ਗਏ ਸਨ। ਫਿਲਹਾਲ ਲੁਟੇਰੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।