ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਪਿਛਲੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿੱਚ ਚੰਗੇ ਵਿਵਹਾਰ ਕਰਕੇ ਰਿਹਾਅ ਕੀਤਾ ਜਾ ਸਕਦਾ ਹੈ । ਪਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅੱਧੀ ਰਾਤ ਨੂੰ ਟਵੀਟ ਕਰਕੇ ਸਾਫ ਕਰ ਦਿੱਤਾ ਹੈ ਕਿ ਸਿੱਧੂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਨਵਜੋਤ ਕੌਰ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸਰਕਾਰ ਸਿੱਧੂ ਨੂੰ ਇਸ ਕਰਕੇ ਰਿਹਾਅ ਨਹੀਂ ਕਰ ਰਹੀ ਕਿਉਂਕਿ ਸਿੱਧੂ ਇੱਕ ਖੂਖਾਰ ਜਨਵਰ ਦੀ ਕੈਟਾਗਰੀ ਵਿੱਚ ਆਉਂਦੇ ਹੈ। ਇਸ ਕਰਕੇ ਸਾਰਿਆਂ ਨੂੰ ਉਸ ਤੋਂ ਦੂਰ ਰਹਿਣਾ ਚਾਹੀਦਾ ਹੈ।