ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਜੀਂਦ ਵਿੱਚ ਮਹਾਂਪੰਚਾਇਤ ਕੀਤੀ ਗਈ। ਇਸ ਮੌਕੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਇਕੱਠੇ ਹੋਏ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹ ‘ਚ ਬੰਦ 4 ਕਿਸਾਨਾਂ ਦੀ ਰਿਹਾਈ, ਬਿਜਲੀ ਬਿੱਲ 2020 ਵਾਪਸ ਕਰਨ, ਫਸਲਾਂ ਦਾ ਬੀਮਾ ਕਰਵਾਇਆ ਜਾਵੇ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਫ਼ਸਲੀ ਬੀਮਾ ਯੋਜਨਾ ਦੀ ਗਾਰੰਟੀ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਵਰਗੀਆਂ ਕਈ ਮੰਗਾਂ ਸ਼ਾਮਲ ਹਨ, ਜਿਨ੍ਹਾਂ ‘ਤੇ ਚਰਚਾ ਕੀਤੀ ਗਈ।