ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਰਹੇ ਮੰਤਰੀਆਂ ਅਤੇ ਅਫ਼ਸਰਾਂ ਦੀ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਪਿਛਲੇ ਸਮੇਂ ਵਿਜੀਲੈਂਸ ਵਿਭਾਗ ਵੱਲੋਂ ਅਕਾਲੀ ਸਰਕਾਰ ਦੌਰਾਨ ਸਿੰਚਾਈ ਘੁਟਾਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਸਮੇਤ ਉਸ ਸਮੇਂ ਦੇ ਆਈਏਐਸ ਅਫਸਰ ਰਹੇ ਸਰਵੇਸ਼ ਕੌਸ਼ਲ,ਕੇ ਬੀ ਐਸ ਸਿੱਧੂ ਅਤੇ ਕਾਹਨ ਸਿੰਘ ਪੰਨੂੰ ਤੋਂ ਵਿਜੀਲੈਂਸ ਨੇ ਪਹਿਲਾਂ ਵੀ ਪੁੱਛਗਿੱਛ ਕੀਤੀ ਸੀ। ਵਿਜੀਲੈਂਸ ਵਿਭਾਗ ਨੇ ਸਿੰਚਾਈ ਘੁਟਾਲੇ ਨੂੰ ਲੈ ਕੇ ਇੰਨਾ ਸਾਰਿਆਂ ਨੂੰ ਦੁਬਾਰਾ ਫਿਰ 1 ਫਰਵਰੀ ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂੰ, ਅਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਤਲਬ ਕੀਤਾ ਗਿਆ ਹੈ। 2 ਫਰਵਰੀ ਨੂੰ ਸਾਬਕਾ ਅਫਸਰ ਸਰਵੇਸ਼ ਕੌਸ਼ਲ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਤਲਬ ਕੀਤਾ ਗਿਆ ਹੈ।3 ਫਰਵਰੀ ਵਾਲੇ ਦਿਨ ਕੇ ਬੀ ਐਸ ਸਿੱਧੂ ਨੂੰ ਬੁਲਾਇਆ ਗਿਆ ਹੈ।
ਵਿਜੀਲੈਂਸ ਅਨੁਸਾਰ ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸੱਦਿਆ ਗਿਆ ਸੀ ਤੇ ਸਿੰਜਾਈ ਘੁਟਾਲੇ ਨਾਲ ਜੁੜੇ ਅਹਿਮ ਸਵਾਲ ਪੁੱਛੇ ਗਏ ਸਨ। ਵਿਜੀਲੈਂਸ ਮੁਤਾਬਕ ਪਹਿਲਾਂ ਕੀਤੀ ਤਫ਼ਤੀਸ਼ ਦੌਰਾਨ ਪੁੱਛੇ ਗਏ ਸਵਾਲਾਂ ਦੀ ਲੜੀ ਵਿਚ ਹੀ ਤਫ਼ਤੀਸ਼ ਨੂੰ ਅੱਗੇ ਤੋਰਿਆ ਜਾਵੇਗਾ।