ਪੰਜਾਬ ਦੇ ਮੋਗਾ ਵਿੱਚ ਅੱਜ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਦੀ ਦੇਖ ਰੇਖ ਵਿੱਚ ਮੋਗਾ ਪੁਲਿਸ ਅਤੇ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ ਨੇ ਮੁਖਬਰ ਦੀ ਇਤਲਾਹ ਤੇ ਹਰਪ੍ਰੀਤ ਸਿੰਘ ਨੂੰ ਚੁੰਗੀ ਨੰਬਰ 3 ਤੋਂ ਕਾਬੂ ਕੀਤਾ ਹੈ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 32 ਬੋਰ ਪਿਸਟਲ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਹਰਪ੍ਰੀਤ ਸਿੰਘ ਅਰਸ਼ ਡਾਲਾ ਦੇ ਗਰੁੱਪ ਨਾਲ ਸਬੰਧ ਰੱਖਦਾ ਹੈ। ਇਸ ਵੱਲੋਂ ਫਿਰੌਤੀ ਦੇ ਕੁੱਝ ਪੈਸੇ ਵੀ ਟਰਾਂਸਫਰ ਕੀਤੇ ਗਏ ਸਨ। ਪੁਲਿਸ ਨੇ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਸਿਟੀ ਸਾਊਥ ਵਿੱਚ ਹਰਪ੍ਰੀਤ ਸਿੰਘ ਤੇ ਅਸਲਾ ਐਕਟ 25(6,7,8)-54-59 ਤਹਿਤ ਪਰਚਾ ਦਰਜ ਕਰਕੇ । ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਰਿਮਾਂਡ ਹਾਸਲ ਕੀਤਾ ਹੈ।