ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸਾ ਗੁਲਾਟ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਚੇਅਰਪਰਸਨ ਮੁਨੀਸਾ ਗੁਲਾਟੀ ਨੂੰ 18/09/2020 ਨੂੰ ਕਾਂਗਰਸ ਸਰਕਾਰ ਦੌਰਾਨ 3 ਸਾਲ ਦਾ ਵਾਧਾ ਦਿੱਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਅੱਜ ਮੁਨੀਸਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਲਿਖਤੀ ਕੱਢੇ ਗਏ ਹੁਕਮਾਂ ਮੁਤਾਬਕ ਲਿਖਿਆ ਹੈ ਕਿ ਸਰਕਾਰੀ ਨਿਯਮਾਂ ਅਨੁਸਾਰ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਇਸ ਕਰਕੇ ਮੁਨੀਸਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਜਾਵੇ। ਜਿਸ ਤੋਂ ਬਾਅਦ ਮੁਨੀਸਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।