ਕੈਨੇਡਾ ਤੋਂ ਵਿਦਿਆਰਥੀਆਂ ਨੂੰ ਲੈਕੇ ਲਗਾਤਾਰ ਦੁਖਦਾਈ ਖ਼ਬਰਾਂ ਹਰ ਰੋਜ਼ ਆ ਰਹੀਆਂ ਹਨ। ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਮਹੀਨਾ ਪਹਿਲਾਂ ਪੜਨ ਗਈ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਉਤਰਪ੍ਰਦੇਸ਼ ਦੀ ਰਹਿਣ ਵਾਲੀ ਪੰਜਾਬੀ ਕੁੜੀ ਵੀ 20 ਸਾਲਾ ਖੁਸ਼ਨੀਤ ਕੌਰ ਨੇ ਖੁਦਕੁਸ਼ੀ ਕਰ ਲਈ ਹੈ। ਖੁਸ਼ਨੀਤ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਈ ਸੀ। ਗੋ-ਫੰਡ ਮੀ ਪੇਜ਼ ਮੁਤਾਬਕ 20 ਸਾਲਾਂ ਖੁਸ਼ਨੀਤ ਕੌਰ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਆਈ ਸੀ।
ਜਾਣਕਾਰੀ ਅਨੁਸਾਰ ਖੁਸ਼ਨੀਤ ਕੌਰ ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧਤ ਸੀ। ਉਹ ਕੈਨੇਡਾ ਵਿੱਚ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਵਿੱਚ ਰਹਿ ਰਹੀ ਸੀ। ਕੈਨੇਡਾ ਆ ਕੇ ਖੁਸ਼ਨੀਤ ਕੌਰ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਸੀ। ਜਿਸ ‘ਤੋਂ ਬਾਅਦ ਖੁਸ਼ਨੀਤ ਨੇ ਮੌਤ ਨੂੰ ਗਲੇ ਲਗਾ ਲਿਆ। ਹੁਣ ਖੁਸ਼ਨੀਤ ਦੀ ਲਾਸ਼ ਨੂੰ ਉਸ ਦੇ ਘਰ ਭੇਜਣ ਲਈ ਗੋ-ਫੰਡ ਮੀ ਪੇਜ਼ ‘ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਗੱਲ ਇਹ ਹੈ ਕਿ ਕੈਨੇਡਾ ਵਿੱਚ ਹਰ ਹਫ਼ਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਹੋ ਰਹੇ ਮੌਤ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।