ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਤਰਸ ਦੇ ਆਧਾਰ ਤੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਦਿੱਤੀਆਂ ਗਈਆਂ ਸਨ ਜਿਸ ਤੋਂ ਪੰਜਾਬ ਦੀ ਸਿਆਸਤ ਵਿੱਚ ਭੁਚਾਲ ਆ ਗਿਆ ਸੀ । ਜਿਥੇ ਏਨਾ ਨੌਕਰੀਆਂ ਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਚੱਕੇ ਸੀ ਉਥੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਵੀ ਵਿਰੋਧ ਕੀਤਾ । ਇਸ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਦੋਵੇਂ ਵਿਧਾਇਕਾਂ ਦੇ ਪਰਿਵਾਰ ਨੌਕਰੀਆਂ ਤਿਆਗਣ ਦਾ ਐਲਾਨ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਕਰੀਆਂ ਕਰਕੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ’ਤੇ ਲੱਗਦਾ ਜਾਪਦਾ ਹੈ। ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੇ ਸੋਸ਼ਲ ਮੀਡੀਆਂ ’ਤੇ ਇਨ੍ਹਾਂ ਨੌਕਰੀਆਂ ਖ਼ਿਲਾਫ਼ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਧਰ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਹੈ ਕਿ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਸਵੈ-ਇੱਛੁਕ ਤੌਰ ’ਤੇ ਆਪਣੇ ਲੜਕਿਆਂ ਨੂੰ ਮਿਲੀ ਨੌਕਰੀ ਛੱਡਣ ਦੀ ਪੇਸ਼ਕਸ਼ ਕਰ ਦੇਣੀ ਚਾਹੀਦੀ ਹੈ। ਇਸ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਦੋਵੇਂ ਵਿਧਾਇਕਾਂ ਦੇ ਪਰਿਵਾਰ ਨੌਕਰੀਆਂ ਤਿਆਗਣ ਦਾ ਐਲਾਨ ਕਰ ਸਕਦੇ ਹਨ।
PUNJAB




INDIA








WORLD










