ਕਾਂਗਰਸ ਪਾਰਟੀ ਵੱਲੋਂ ਅੱਜ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨਾਲ ਜੁੜੇ ਮੁੱਦੇ ਨੂੰ ਜ਼ੋਰਸ਼ੋਰ ਨਾਲ ਉਠਾਇਆ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀ ਐਮ ਦੇ ਮੀਡੀਆ ਸਲਾਹਕਾਰ ਤੇ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਕਾਂਗਰਸੀਆਂ ਨੇ ਸਿੱਧੇ ਤੌਰ ਤੇ ਼਼ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਦਾ ਨਾਮ ਲੈ ਕੇ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਬਲਤੇਜ ਪੰਨੂੰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਸੁਰੱਖਿਆ ਘਟਾਉਣ ਦੀ ਸੂਚੀ ਬਲਤੇਜ ਪੰਨੂੰ ਵੱਲੋਂ ਹੀ ਜਨਤਕ ਕੀਤੀ ਗਈ ਸੀ।ਜਿਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਕੁਝ ਟਵੀਟ ਵੀ ਦਿਖਾਏ । ਜਿਸ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਫਾਈ ਦਿੰਦੇ ਨਜ਼ਰ ਵੀ ਆਏ।
ਜਦਕਿ ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਬਲਤੇਜ ਪੰਨੂ ਦਾ ਨਾਂ ਲਏ ਬਿਨਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸੀਐੱਮਓ ’ਚ ਬੈਠਾ ਬੰਦਾ ਹੈ। ਮੂਸੇਵਾਲਾ ਦੇ ਮਾਪਿਆਂ ਨੇ ਸੀਐੱਮ ਦੇ ਮੀਡੀਆ ਸਲਾਹਾਕਾਰ ’ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸੀਐੱਮ ’ਚ ਬੇਠੇ ਉਸ ਬੰਦੇ ਵੱਲੋਂ ਮੀਡੀਆ ਜਾਣਕੀਰੀ ਨੂੰ ਲੀਕ ਕੀਤੀ ਸੀ ਜੋ ਕਿ ਕਤਲ ਦਾ ਕਾਰਨ ਬਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਮਾਪਿਆਂ ਨੇ ਬਲਤੇਜ ਪੰਨੂ ’ਤੇ ਸੁਰੱਖਿਆ ਕਟੌਤੀ ਬਾਰੇ ਜਾਣਕਾਰੀ ਲੀਕ ਕਰਨ ਦੇ ਇਲਜ਼ਾਮ ਲਗਾਏ ਸਨ।