ਪੰਜਾਬ ਦੇ ਕੋਟਕਪੂਰਾ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਉਸ ਨੂੰ ਲੈਕੇ ਸਿੱਖ ਸੰਗਤਾਂ ਸਰਕਾਰ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ।ਪਰ ਉਸ ਸਮੇਂ ਸੰਗਤਾਂ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ਦੌਰਾਨ ਦੋ ਸਿੱਖ ਸ਼ਹੀਦ ਹੋ ਗਏ ਸਨ। ਉਸ ਮਾਮਲੇ ਨੂੰ ਲੈ ਕੇ ਲਗਾਤਾਰ ਜਾਂਚਾਂ ਚੱਲ ਰਹੀਆਂ ਸਨ । ਪਿਛਲੇ ਦਿਨੀਂ ਉਸ ਕੇਸ ਨੂੰ ਲੈ ਕੇ ਐਸ ਆਈ ਵੱਲੋਂ 24 ਫਰਵਰੀ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਸੀ। ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁੱਖ ਦੋਸ਼ੀ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਦੀ ਸੁਣਵਾਈ ਲਈ 23 ਮਾਰਚ ਰੱਖੀ ਗਈ ਹੈ ਤੇ ਪੇਸ਼ ਹੋਣ ਲਈ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਨੂੰ ਸੰਮਨ ਕੀਤਾ ਗਿਆ ਸੀ। ਪਰ ਉਸ ਤੋਂ ਪਹਿਲਾਂ ਹੀ ਬਾਦਲ ਪਰਿਵਾਰ ਨੇ ਆਪਣੀ ਅਗਾਊਂ ਜ਼ਮਾਨਤ ਲੈਣ ਲਈ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਹੈ। ਜਿਸ ਦੀ ਸੁਣਵਾਈ 14 ਮਾਰਚ ਤੇ ਰੱਖੀ ਗਈ ਹੈ।
ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ ,ਸੁਖਬੀਰ ਸਿੰਘ ਬਾਦਲ ,ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।