ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਧਰਮਕੋਟ ਵਿੱਚ ਪਿਛਲੇ ਸਮੇਂ ਤੋਂ ਚੋਰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦਾ ਤੇਲ ਕਰ ਰਹੇ ਸੀ । ਜਿਸ ਕਰਕੇ ਕਿਸਾਨਾਂ ਦਾ ਲਗਾਤਾਰ ਵੱਡਾ ਨੁਕਸਾਨ ਹੋ ਰਿਹਾ ਸੀ। ਬੀਤੇ ਦਿਨ ਧਰਮਕੋਟ ਪੁਲਿਸ ਨੇ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲੇ ਚੋਰ ਨੂੰ 50 ਲੀਟਰ ਤੇਲ ਅਤੇ ਸਕੂਟਰ ਪੀਬੀ 17-2895 ਸਮੇਤ ਕਾਬੂ ਕੀਤਾ ਹੈ।ਜਿਸ ਤੋਂ ਬਾਅਦ ਪੁਲਿਸ ਨੇ ਤੇਲ ਚੋਰੀ ਕਰਨ ਵਾਲੇ ਵਿਅਕਤੀ ਜਸਵਿੰਦਰ ਸਿੰਘ ਖਿਲਾਫ ਧਾਰਾ 379,411 ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।