ਪੰਜਾਬ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2023-24 ਲਈ ਬਜ਼ਟ ਪੇਸ਼ ਕਰ ਦਿੱਤਾ ਹੈ। ਇਹ ਬਜਟ ਦੂਜੀ ਵਾਰ ਪੇਪਰ ਰਹਿਤ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਲਿਆਉਣ ਦੀ ਤਜਵੀਜ਼ ਰੱਖੀ ਗਈ ਹੈ। ਕਿਸਾਨਾਂ ਦੀ ਸਪੋਟ ਲਈ ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਸਲ ਬੀਮਾ ਯੋਜਨਾ ਨੂੰ ਜਲਦੀ ਸ਼ੁਰੂ ਕੀਤਾ ਜਾਵੇਗਾ। ਜਿਸ ਲਈ ਇੱਕ ਮਾਹਿਰਾਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਖੇਤੀ ਤੇ ਕਿਸਾਨੀ
ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ
ਖੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼
ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ
ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ
ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ
ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ
ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ
ਸਿੱਖਿਆ
ਸਿੱਖਿਆ ਖੇਤਰ ਲਈ 17 ਹਜ਼ਾਰ 74 ਕਰੋੜ ਦਾ ਬਜਟ
ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ 99 ਕਰੋੜ
ਪ੍ਰਿੰਸੀਪਲਾਂ ਨੂੰ ਟਰੇਨਿੰਗ ਦੇਣ ਲਈ 20 ਕਰੋੋੜ
ਸਕੂਲਜ਼ ਆਫ਼ ਐਮੀਨੈਂਸ ਲਈ 200 ਕਰੋੜ
ਓਬੀਸੀ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਵਜੀਫ਼ਾ ਸਕੀਮ ਲਈ 18 ਕਰੋੜ
ਐਸ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਵਜੀਫ਼ਾ ਸਕੀਮ ਲਈ 60 ਕਰੋੜ
ਸਕੂਲਾਂ ਉੱਪਰ ਸੋਲਰ ਪੈਨਲ ਸਿਸਟਮ ਲਈ 100 ਕਰੋੜ
ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਲਈ 324 ਕਰੋੜ
ਮਿਡ-ਡੇਅ-ਮੀਲ ਲਈ 456 ਕਰੋੜ
ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਲਈ 25 ਕਰੋੜ
ਸਮੱਗਰ ਸਿੱਖਿਆ ਅਭਿਆਨ ਲਈ 1425 ਕਰੋੜ
ਸਕੂਲਾਂ ਦੀ ਮੁਰੰਮਤ, ਸਾਂਭ-ਸੰਭਾਲ ਤੇ ਮੁਫਤ ਕਿਤਾਬਾਂ ਲਈ 90 ਕਰੋੜ
ਖੇਡਾਂ
ਖੇਡ ਬਜਟ ਵਿਚ ਪਿਛਲੇ ਸਾਲ ਨਾਲੋਂ 55 ਫ਼ੀਸਦੀ ਦਾ ਵਾਧਾ
ਖੇਡਾਂ ਦੀ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ ਦਾ ਬਜਟ
ਖੇਡਾਂ ਦਾ ਸਮਾਨ ਖ਼ਰੀਦਣ ਲਈ 3 ਕਰੋੜ ਰੁਪਏ ਦੀ ਤਜਵੀਜ਼
ਸਿਹਤ
ਸਿਹਤ ਖੇਤਰ ਲਈ 4781 ਕਰੋੜ ਰੁਪਏ ਰੱਖੇ
ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ
ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ
ਫ਼ਾਜ਼ਿਲਕਾ ਵਿਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ
ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖਵੇਂ
ਕਾਨੂੰਨ ਵਿਵਸਥਾ
ਪੰਜਾਬ ਦੀ ਕਾਨੂੰਨ ਵਿਵਸਥਾ ਲਈ 10523 ਕਰੋੜ ਰੁਪਏ ਦਾ ਬਜਟ
ਇਸ ਵਿਚ ਪਿਛਲੇ ਸਾਲ ਨਾਲੋਂ 11 ਫ਼ੀਸਦੀ ਦਾ ਵਾਧਾ
ਪੁਲਿਸ ਦੇ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ
ਪੁਲਿਸ ਦੇ ਆਧੁਨਿਕੀਕਰਨ ਲਈ 64 ਕਰੋੜ ਰੁਪਏ
ਸਰਹੱਦ ਦੇ ਨੇੜਲੇ ਪਿੰਡਾਂ ਵਿਚ ਸੀਸੀਟੀਵੀ ਕੈਮਰੇ ਲੱਗਣਗੇ
ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਤਜਵੀਜ਼
ਸੜਕਾਂ ਅਤੇ ਪੁਲ ਦੇ ਨਿਰਮਾਣ ਦੇ ਲਈ 1,101 ਕਰੋੜ ਰੁਪਏ
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸੜਕਾਂ ਅਤੇ ਪੁਲ ਦੇ ਨਿਰਮਾਣ ਦੇ ਲਈ 1,101 ਕਰੋੜ ਰੁਪਏ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 1,278 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਦੇ ਲਈ 600 ਕਰੋੜ ਰੁਪਏ ਰੱਖਿਆ ਹੈ ਜਦਕਿ ਕੇਂਦਰੀ ਸੜਕ ਫੰਡ ਯੋਜਨਾ ਦੇ ਤਹਿਤ 454 ਕਿਲੋਮੀਟਰ ਸੜਕਾਂ ਨੂੰ ਕਵਰ ਕਰਨ ਵਾਲੇ ਕੰਮਾਂ ਲਈ 190 ਕਰੋੜ ਰੁਪਏ ਦੇ ਉਪਬੰਧ ਦਾ ਮਤਾ ਰੱਖਿਆ ਹੈ।
ਪੰਜਾਬ ਸਰਕਾਰ ਵੱਲੋਂ 2574 ਕਿਸਾਨ ਮਿੱਤਰਾਂ ਦੀ ਭਰਤੀ ਦਾ ਐਲਾਨ
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ ‘ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਹੈ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ‘ਕਿਸਾਨ-ਮਿਲਣੀ’ ਪ੍ਰੋਗਰਾਮ ਸ਼ੁਰੂ ਕਰੇਗੀ।
ਉਨ੍ਹਾਂ ਦੱਸਿਆ ਕਿ ਪਨਸੀਡ ਨੇ ਟ੍ਰੈਕ ਐਂਡ ਟ੍ਰੇਸ ਸਿਸਟਮ ਰਾਹੀਂ 38 ਕਰੋੜ ਰੁਪਏ ਦੇ ਇੱਕ ਲੱਖ ਕੁਇੰਟਲ ਗੁਣਵੱਤਾ ਵਾਲੇ ਬੀਜਾਂ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ 50 ਹਜ਼ਾਰ ਕਿਸਾਨਾਂ ਨੂੰ ਬੀਜਾਂ ‘ਤੇ 10 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਬਾਸਮਤੀ ਝੋਨੇ ਦੀ ਖਰੀਦ ਲਈ ਫੰਡ ਬਣਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਕਪਾਹ ਦੇ ਬੀਜ ‘ਤੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸਾਲ 2023-24 ਵਿੱਚ ਇਸ ਲਈ ਇੱਕ ਹਜ਼ਾਰ ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।