ਪੰਜਾਬ ਸਰਕਾਰ ਤੇ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੈਂਗਸਟਰਾਂ ਦੇ ਸਾਹਮਣੇ ਝੁਕ ਜਾਣ ਦਾ ਦੋਸ਼ ਲਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਖਤਰਨਾਕ ਗੈਂਗਸਟਰ ਦੀ ਵਰਤੋਂ ਕਰਨ ਲੱਗੇ ਹੈ। ਬਾਦਲ ਨੇ ਦਾਅਵਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਟੀਵੀ ਚੈਨਲ ਨੂੰ ਇੰਟਰਵਿਊ ਦੇ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਮੂਸੇਵਾਲਾ ਪਰਿਵਾਰ ਦੇ ਨਾਲ ਹੈ। ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਦੇਣ ਲਈ ਮਜਬੂਰ ਕਰਨਗੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੈਂਗਸਟਰਾਂ ਅੱਗੇ ਝੁਕ ਗਏ ਹਨ। ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਇੱਕ ਖੌਫਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ।
ਦੱਸ ਦਈਏ ਕਿ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ।
ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ। ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ।