ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਦਿੱਤੀ ਸਰਕਾਰੀ ਨੌਕਰੀ ਬਾਜਵਾ ਨੇ ਲੈਣ ਤੋਂ ਨਾਂਹ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਤਿਹਜੰਗ ਬਾਜਵਾ ਨੇ ਖੁਦ ਇਸ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਰ ਉਤੇ ਨੌਕਰੀ ਦਿੱਤੀ ਗਈ ਸੀ ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਹੋਇਆ ਸੀ। ਇਥੋਂ ਤੱਕ ਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਆਪਣੀ ਹੀ ਸਰਕਾਰ ਉਤੇ ਸਵਾਲ ਚੁੱਕੇ ਸਨ।ਚੋਣਾਂ ਨੇੜੇ ਹੋਣ ਕਰਕੇ ਇਸ ਮਾਮਲੇ ’ਤੇ ਸਿਆਸਤ ਇਕਦਮ ਭਖ ਗਈ ਸੀ ਜਿਸ ਨਾਲ ਪੰਜਾਬ ਸਰਕਾਰ ਦੀ ਸਿਆਸੀ ਤੌਰ ’ਤੇ ਕਿਰਕਿਰੀ ਹੋਣ ਲੱਗੀ ਸੀ। ਇਨ੍ਹਾਂ ਨੌਕਰੀਆਂ ਕਰਕੇ ਜਿੱਥੇ ਸਰਕਾਰ ਖ਼ਿਲਾਫ਼ ਲੋਕ ਰਾਇ ਬਣਨ ਲੱਗੀ ਸੀ, ਉਥੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ’ਤੇ ਲੱਗਦਾ ਜਾਪਦਾ ਹੈ।
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਸਵੈ-ਇੱਛੁਕ ਤੌਰ ’ਤੇ ਆਪਣੇ ਲੜਕਿਆਂ ਨੂੰ ਮਿਲੀ ਨੌਕਰੀ ਛੱਡਣ ਦੀ ਪੇਸ਼ਕਸ਼ ਕਰ ਦੇਣੀ ਚਾਹੀਦੀ ਹੈ।
PUNJAB




INDIA








WORLD










