ਪੰਜਾਬ ਵਿੱਚੋਂ ਕੈਨੇਡਾ ਪੜਨ ਗਏ ਵਿਦਿਆਰਥੀਆਂ ਨਾਲ ਲਗਾਤਾਰ ਕੋਈ ਨਾ ਘਟਨਾਵਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵਿਦਿਆਰਥੀ ਉਪਰ ਹਮਲਾ ਹੋਇਆ ਹੈ। ਸਿੱਖ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਸ ਨੂੰ ਕਾਫੀ ਸੱਟਾਂ ਲੱਗੀਆਂ ਹਨ। ਵਿਦਿਆਰਥੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਭਾਰਤ ਦੇ ਸਿੱਖ ਵਿਦਿਆਰਥੀ ’ਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ’ਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਗਗਨਦੀਪ ਸਿੰਘ (21) ਨੂੰ 17 ਮਾਰਚ ਨੂੰ ਹਾਈਵੇਅ 97 ਤੇ ਕੇਲੋਨਾ ਵਿੱਚ ਮੈਕਕਰੀ ਰੋਡ ਨੇੜੇ ਬੱਸ ਤੋਂ ਉਤਰਨ ਤੋਂ ਬਾਅਦ ਕੁੱਟਿਆ ਗਿਆ।
ਸਥਾਨਕ ਮੀਡੀਆ ਖਬਰਾਂ ਮੁਤਾਬਕ ਗਗਨਦੀਪ ਕਰਿਆਨੇ ਦੀ ਖਰੀਦਦਾਰੀ ਕਰਨ ਤੋਂ ਬਾਅਦ ਘਰ ਜਾ ਰਿਹਾ ਸੀ, ਜਦੋਂ ਬੱਸ ‘ਤੇ ਉਸ ਦੀ 12 ਤੋਂ 15 ਸਾਲ ਦੀ ਉਮਰ ਦੇ ਮੁੰਡਿਆਂ ਦੇ ਝੜਪ ਹੋ ਗਈ। ਵਿਦਿਆਰਥੀ ਦੀਆਂ ਪਸਲੀਆਂ, ਮੂੰਹ, ਬਾਹਾਂ ਅਤੇ ਲੱਤਾਂ ‘ਤੇ ਕਾਫ਼ੀ ਸੱਟਾਂ ਲੱਗੀਆਂ ਹਨ ਤੇ ਉਸ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਉਧਰ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।