ਪੰਜਾਬ ਪੁਲਿਸ ਵੱਲੋਂ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੇ ਐਕਸ਼ਨ ਕੀਤਾ ਸੀ। ਪਰ ਅੰਮ੍ਰਿਤਪਾਲ ਸਿੰਘ ਉਸ ਦਿਨਾਂ ਤੋਂ ਅੱਜ ਤੱਕ ਪੁਲਿਸ ਦੇ ਹੱਥ ਨਹੀਂ ਆਇਆ। ਜਿਸ ਨੂੰ ਲੈ ਕੇ ਪੁਲਿਸ ਲਗਾਤਾਰ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ। ਅੱਜ ਪੰਜਾਬ ਪੁਲਿਸ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਅਤੇ ਮਹਿਲਾ ਉੱਚ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ, ਘਰ ਵਿੱਚ ਪੁੱਛਗਿੱਛ ਕਰਨ ਲਈ ਪਹੁੰਚੇ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਫਿਲਹਾਲ ਕੀ ਗੱਲਬਾਤ ਹੁੰਦੀ ਹੈ ਜਦੋਂ ਪੁਲਿਸ ਅਧਿਕਾਰੀ ਆਉਂਦੇ ਨੇ ਉਦੋਂ ਪਤਾ ਲਗੇਗਾ। ਫਿਲਹਾਲ ਪੁਲਿਸ ਆਪਣੇ ਪੱਧਰ ‘ਤੇ ਛਾਪੇਮਾਰੀ ਕਰ ਰਹੀ ਹੈ। ਮੀਡੀਆ ਰਿਪੋਰਟਸ ਅਨੁਸਾਰ ਪੁਲਿਸ ਵੱਲੋਂ ਅੰਮ੍ਰਿਤਾਪਲ ਦੀ ਐੱਨਆਰਆਈ ਪਤਨੀ ਦੇ ਖਾਤੇ ਵੀ ਖੰਗਾਲੇ ਜਾ ਰਹੇ ਹਨ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਦੇ ਤਾਂ ਖ਼ਾਲਿਸਤਾਨੀਆਂ ਨਾਲ ਸਬੰਧ ਨਹੀਂ ਹਨ।