ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਨੇ ਮਾਣਹਾਨੀ ਕੇਸ ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਜ਼ਮਾਨਤ ਵੀ ਮਿਲ ਗਈ ਸੀ। ਉਸ ਦੇ ਬਾਵਜੂਦ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਨੂੰ ਬੀਤੇ ਵੀਰਵਾਰ ਸੂਰਤ ਦੀ ਅਦਾਲਤ ਨੇ ਮਾਣਹਾਨੀ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਰਾਹੁਲ ਗਾਂਧੀ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਰੈਲੀ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਬੀਜੇਪੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ ਖਿਲਾਫ ਧਾਰਾ 499,500 ਦੇ ਤਹਿਤ ਅਪਰਾਧਿਕ ਮਾਣਹਾਨੀ ਕੇਸ ਦਰਜ ਕਰਵਾਇਆ ਸੀ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸਾਂਸਦ ਮੈਂਬਰ ਸਨ। ਅੱਜ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।