ਪੰਜਾਬ ਦੇ ਫਰੀਦਕੋਟ ਵਿੱਚ ਬਣੀ ਕੇਂਦਰੀ ਮਾਡਰਨ ਜੇਲ੍ਹ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ। ਕਿਉਂਕਿ ਜੇਲ੍ਹ ਵਿੱਚੋਂ ਆਏ ਦਿਨ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ। ਜਿਸ ਕਰਕੇ ਜੇਲ੍ਹ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਦੌਰਾਨ 5 ਹਵਾਲਾਤੀਆਂ ਅਤੇ ਇੱਕ ਕੈਦੀ ਕੋਲੋਂ 9 ਮੋਬਾਈਲ ਫੋਨ ਤੇ 6 ਹੋਰ ਮੋਬਾਈਲ ਅਤੇ ਲਾਵਾਰਿਸ ਸਮਾਨ ਬਰਾਮਦ ਕੀਤਾ ਹੈ।ਤਲਾਸ਼ੀ ਦੌਰਾਨ ਮੋਬਾਇਲ, ਸਿਮ, ਚਾਰਜਰ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ 5 ਹਵਾਲਾਤੀਆਂ ਅਤੇ ਇੱਕ ਕੈਦੀ ਸਮੇਤ ਅਣਪਛਾਤਿਆਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਮਾਮਲਾ ਦਰਜ ਕਰ ਲਿਆ ਹੈ। ਜਿਸ ਦੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ