ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਦੂਜੀ ਵਾਰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪਹਿਲਾਂ ਵੀ ਸਰਕਾਰ ਨੇ ਮਨੀਸ਼ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ ਪਰ ਉਸ ਸਮੇਂ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਦੁਬਾਰਾ ਆਪਣਾ ਅਹੁਦਾ ਹਾਸਲ ਕਰ ਲਿਆ ਸੀ। ਪੰਜਾਬ ਸਰਕਾਰ ਨੇ ਫੇਰ ਪੱਕੇ ਪੈਰੀ ਹੋ ਕੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਤੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।ਜਿਸ ਤੋਂ ਬਾਅਦ ਫੇਰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਦਿੱਤੀ,ਪਰ ਹੁਣ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਜਿਸ ਨਾਲ ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ ਲੱਗਾ ਹੈ।