ਪੰਜਾਬ ਦੇ ਅੰਮ੍ਰਿਤਸਰ ਸਾਹਿਬ ਵਿੱਚ ਅੱਜ ਪੰਜਾਬ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਹੋ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਡੀਆ ਸਾਹਮਣੇ ਪੁਲਿਸ ਕੋਲ ਆਤਮ ਸਮਰਪਣ ਕਰ ਸਕਦਾ ਹੈ।
ਸੂਤਰਾਂ ਮੁਤਾਬਕ ਇਸ ਇਨਪੁਟ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ ‘ਤੇ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬੀਤੀ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ ਹੈ।