ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਤਾਂ ਕਰ ਨਹੀਂ ਸਕੀ ਸੀ।ਪਰ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਰਹਿਣ ਵਾਲੇ ਕਾਫੀ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਫੜਿਆ ਲਿਆ ਗਿਆ ਸੀ। ਜਿਸ ਬਾਅਦ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਬੇਦੋਸ਼ੇ ਨੌਜਵਾਨਾਂ ਨੂੰ ਛੱਡਣ ਲਈ 24 ਘੰਟੇ ਦਾ ਸਮਾਂ ਦਿੱਤਾ ਸੀ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਥੇਦਾਰ ਸਾਹਿਬ ਨੂੰ ਮੋੜਵਾਂ ਜਵਾਬ ਦੇ ਦਿੱਤਾ ਸੀ। ਪਰ ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ 360 ਸਿੱਖ ਨੌਜਵਾਨਾਂ ਵਿੱਚੋਂ 348 ਨੂੰ ਰਿਹਾਅ ਕਰ ਦਿੱਤਾ ਹੈ। ਇੰਨਾ ਸਾਰੇ ਨੌਜਵਾਨਾਂ ਤੇ ਪੁਲਿਸ ਨੇ ਧਾਰਾ 107/151 ਤਹਿਤ ਮਾਮਲੇ ਦਰਜ ਕਰ ਗ੍ਰਿਫਤਾਰ ਕੀਤੇ ਸਨ। ਇਸ ਸਬੰਧੀ ਜਾਣਕਾਰੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।
ਉਧਰ, ਪੁਲਿਸ ਨੇ ਇਕ ਨੋਟਿਸ ਰਾਹੀਂ ਲੋਕਾਂ ਨੂੰ ਸੁੂਚਿਤ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ। ਇਸ ਸਬੰਧੀ ਕੰਟਰੋਲ ਰੂਮ, ਐੱਸਐੱਸਪੀ ਦਫ਼ਤਰ ਦਾ ਨੰਬਰ, ਡੀਐੱਸਪੀ ਅਤੇ ਐੱਸਐੱਚਓ ਅਜਨਾਲਾ ਦਾ ਨੰਬਰ ਵੀ ਦਿੱਤਾ ਗਿਆ ਹੈ।
ਨੋਟਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਉਸ ਦੇ ਹੁਲੀਏ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ’ਚ ਲਿਖਿਆ ਕਿ ਇਹ ਵਿਅਕਤੀ ਪੁਲਿਸ ਨੂੰ ਲੋੜੀਂਦਾ ਹੈ।