ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੀਤੀ ਰਾਤ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਚਾਰ ਮੈਂਬਰੀ ਲੁਟੇਰੇ ਗਰੋਹ ਦੇ ਦੋ ਮੈਂਬਰ ਪੁਲਿਸ ਨੇ ਕਾਬੂ ਕਰ ਲਏ ਹਨ। ਜਿਸ ਦੌਰਾਨ ਪੁਲਿਸ ਅਤੇ ਲੁਟੇਰਿਆਂ ਵਿੱਚ ਗੋਲੀਆਂ ਵੀ ਚੱਲੀਆਂ ਹਨ। ਉਸ ਮੌਕੇ ਮੁਕਾਬਲੇ ਦੌਰਾਨ ਇੱਕ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਸਟੇਬਲ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਇਲਾਜ ਲਈ ਭੇਜ ਦਿੱਤਾ ਗਿਆ ਸੀ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਦਮਾਸ਼ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਰਹੇ ਸਨ। ਜਦੋਂ ਉਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਕ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ।