ਪੰਜਾਬ ਦੇ ਬਠਿੰਡਾ ਵਿੱਚ ਇੱਕ ਪਰਿਵਾਰ ਦੇ ਤਿੰਨ ਜੀਆਂ ਨੇ ਅੱਜ ਸਵੇਰੇ ਖੁਦਕੁਸ਼ੀ ਕਰਨ ਲਈ ਝੀਲ ਵਿੱਚ ਛਾਲਾਂ ਮਾਰ ਦਿੱਤੀਆਂ ਸਨ। ਉਸ ਮੌਕੇ ਨੇੜੇ ਖੜ੍ਹੇ ਲੋਕਾਂ ਨੇ ਉਨ੍ਹਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਪਰ ਤਿੰਨਾਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਬਠਿੰਡਾ ਵਿੱਚ ਬਣੀਆਂ ਝੀਲਾਂ ਵਿੱਚ ਇੱਕ ਪਰਿਵਾਰ ਦੇ ਤਿੰਨ ਜੀਆਂ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਝੀਲ ਵਿੱਚ ਛਾਲ ਮਾਰ ਦਿੱਤੀ ਤਾਂ ਉਸ ਸਮੇਂ ਲੋਕਾਂ ਲਈ ੱੱ
ਵਲੋਂ ਉਨ੍ਹਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਤੇ ਪੁਲਿਸ ਨੂੰ ਮੌਕੇ ਤੇ ਬੁਲਾਇਆ ਗਿਆ। ਜਿਸ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਜਿਸ ਦੌਰਾਨ ਡਾਕਟਰਾਂ ਨੇ ਕੈਲਾਸ਼ ਰਾਣੀ ਅਤੇ ਉਸ ਦਾ ਬੇਟਾ ਪਬਨਿਸ਼ ਕੁਮਾਰ ਮ੍ਰਿਤਕ ਐਲਾਨ ਦਿੱਤਾ। ਕੈਲਾਸ਼ ਰਾਣੀ ਦਾ ਪਤੀ ਸੁਰਿੰਦਰ ਕੁਮਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਇਹ ਕਦਮ ਚੁੱਕਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਪ੍ਰਵੀਨ ਨੇ ਦੱਸਿਆ ਕਿ ਉਸ ਨੂੰ ਸੁਰਿੰਦਰ ਦਾ ਫੋਨ ਆਇਆ ਸੀ। ਉਸ ਨੇ ਅਲਵਿਦਾ ਕਹਿੰਦੇ ਹੀ ਕਾਲ ਕੱਟ ਦਿੱਤੀ। ਉਹ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਹ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਮ੍ਰਿਤਕ ਦੇ ਦੋਸਤ ਅਨੁਸਾਰ ਇਸ ਕਾਰਨ ਹੀ ਉਸ ਦੇ ਪਰਿਵਾਰ ਨੇ ਇਹ ਖੌਫ਼ਨਾਕ ਕਦਮ ਚੁੱਕਿਆ।
ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪੂਰੇ ਪਰਿਵਾਰ ਨੇ ਇਹ ਕਦਮ ਕਿਉਂ ਚੁੱਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।