ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਧਾਰਮਿਕ ਸਥਾਨਾ ਗੁਰਦੁਆਰਾ ਸਾਹਿਬ, ਮੰਦਰਾਂ, ਮਸੀਤਾਂ, ਚਰਚਾ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਹਨ। ਕਿਉਂਕਿ ਸਮਾਜ ਵਿਰੋਧੀਆਂ ਵੱਲੋਂ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਤੇ ਜਾ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ ’ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।