ਪੰਜਾਬ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ। ਉਸ ਸਮੇਂ ਤੋਂ ਲੈਕੇ ਹੁਣ ਤੱਕ, ਜਿੰਨਾ ਲੋਕਾਂ ਨੇ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕੀਤਾ ਸੀ ਉਨ੍ਹਾਂ ਉਪਰ ਲਗਾਤਾਰ ਕਾਰਵਾਈਆਂ ਕਰ ਰਹੀ ਹੈ। ਵਿਜੀਲੈਂਸ ਵਿਭਾਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਤਲਬ ਕੀਤਾ ਹੈ। ਪਰ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨੂੰ ਮਾਰ ਸਕਦੇ ਹਨ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਸੀ। ਜਿਸ ’ਚ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਸੀ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਪਹਿਲਾਂ 12 ਅਪ੍ਰੈਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਪਰ ਉਹ ਕੁਝ ਕੰਮਾਂ ’ਚ ਰੁੱਝੇ ਹੋਣ ਕਰਕੇ ਪੇਸ਼ ਨਹੀਂ ਹੋ ਸਕੇ ਜਿਸ ਦੇ ਚੱਲਦੇ ਉਨ੍ਹਾਂ ਨੂੰ 20 ਅਪ੍ਰੈਲ ਨੂੰ ਬੁਲਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਉਹ CM ਭਗਵੰਤ ਮਾਨ ਦੀ ਸਰਕਾਰ ਦੇ ਜੁਲਮ ਝੱਲਣ ਲਈ ਤਿਆਰ ਹਨ। ਪੰਜਾਬ ਸਰਕਾਰ ਉਸ ਨੂੰ ਕੁੱਟ ਸਕਦੀ ਹੈ, ਮਾਰ ਵੀ ਸਕਦੀ ਹੈ, ਪਰ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ।