ਪੰਜਾਬ ਦੇ ਬਠਿੰਡਾ ਵਿੱਚ ਪਿਛਲੇ ਦਿਨੀਂ ਮਿਲਟਰੀ ਸਟੇਸ਼ਨ ਵਿੱਚ ਫਾਇਰਿੰਗ ਕਰਕੇ 4 ਜਵਾਨਾਂ ਨੂੰ ਮਾਰ ਦਿੱਤਾ ਗਿਆ ਸੀ। ਜਿਸ ਦੀ ਜਾਂਚ ਪੰਜਾਬ ਪੁਲਿਸ ਵੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਫੌਜੀ ਜਵਾਨਾਂ ਤੋਂ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਐਸ ਐਸ ਪੀ ਬਠਿੰਡਾ ਨੇ ਦੱਸਿਆ ਹੈ ਕਿ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਫਾਇਰਿੰਗ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਫੌਜ ਦੇ ਜਵਾਨਾਂ ਤੋਂ ਵੀ ਪੁਛਗਿੱਛ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਿਕ ਘਟਨਾ ਤੋਂ ਬਾਅਦ ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਨੇ ਛਾਉਣੀ ਦੇ ਹਰ ਗੇਟ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਇਹ ਸਪੱਸ਼ਟ ਹੋ ਗਿਆ ਕਿ ਜਵਾਨਾਂ ਨੂੰ ਮਾਰਨ ਲਈ ਉਸ ਸਮੇਂ ਕੋਈ ਬਾਹਰੀ ਵਿਅਕਤੀ ਛਾਉਣੀ ਵਿੱਚ ਦਾਖਲ ਨਹੀਂ ਹੋਇਆ ਸੀ, ਪਰ ਕਾਤਲ ਅੰਦਰੋਂ ਆਏ ਸਨ। ਜਾਂਚ ਟੀਮ ਨੇ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਹੈ।
ਕਾਬਿਲੇਗੌਰ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਘਟਨਾ ਸਵੇਰੇ 4.35 ਵਜੇ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ।