ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਅਫ਼ਸਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਸੀਲਬੰਦ ਲਿਫਾਫਿਆਂ ਦੀਆਂ ਰਿਪੋਰਟਾਂ ਘੋਖਣ ਬਾਅਦ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤਰੁੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।