ਭਾਰਤ ਤੋਂ ਲੱਖਾਂ ਵਿਦਿਆਰਥੀ ਪੜ੍ਹਾਈ ਕਰਨ ਲਈ ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਜਾਂਦੇ ਹਨ। ਪਰ ਕਿਤੇ ਨਾ ਕਿਤੇ ਸਟੱਡੀ ਵੀਜ਼ਾ ਦਿਵਾਉਣ ਲਈ ਏਜੰਟਾਂ ਵੱਲੋਂ ਫਰਜ਼ੀ ਅਰਜ਼ੀਆਂ ਤਿਆਰ ਕੀਤੀਆਂ ਜਾਂਦੀਆਂ ਹਨ। ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਫਰਜ਼ ਅਰਜ਼ੀਆਂ ਵਿੱਚ ਹੋਏ ਵਾਧੇ ਕਰਕੇ ਭਾਰਤ ਦੇ ਕੁੱਝ ਸੂਬਿਆਂ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਰੋਕ ਲਗਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਆਸਟ੍ਰੇਲੀਆ ਵਿੱਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਆਮਦ 2019 ਦੇ ਮੁਕਾਬਲੇ 75000 ਤੋਂ ਵੱਧ ਅੰਕੜੇ ਪਾਰ ਹੋ ਸਕਦੇ ਹਨ। ਸੰਸਦ ਮੈਂਬਰਾਂ ਅਤੇ ਸਿੱਖਿਆ ਖੇਤਰ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ਅਤੇ ਦੇਸ਼ ਦੇ ਮੁਨਾਫ਼ੇ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੌਜੂਦਾ ਵਾਧੇ ਦੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ।
ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਤੋਂ ਕਿਤੇ ਵਧ ਹੈ ਪਰ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਸਥਿਤੀ ਨਾਲ ਨਿਪਟਣ ਲਈ ਕਈ ਯੂਨੀਵਰਸਿਟੀਆਂ ਹੁਣ ਰੋਕ ਲਗਾ ਰਹੀਆਂ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ ਵੋਲੋਂਗੋਂਗ ਯੂਨੀਵਰਸਿਟੀ, ਟਾਰੈਂਸ ਯੂਨੀਵਰਿਟੀ ਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਰੋਕ ਲਗਾਈ ਹੈ।
ਫਰਵਰੀ ਵਿਚ ਪਰਥ ਸਥਿਤ ਏਡਿਥ ਕੋਵਾਨ ਯੂਨੀਵਰਸਿਟੀ ਨੇ ਭਾਰਤੀ ਸੂਬਿਆਂ ਪੰਜਾਬ ਤੇ ਹਰਿਆਣਾ ਦੀਆਂ ਅਰਜ਼ੀਆਂ ‘ਤੇ ਰੋਕ ਲਗਾ ਦਿੱਤੀ। ਇਸ ਦੇ ਬਾਅਦ ਮਾਰਚ ਵਿਚ ਵਿਕਟੋਰੀਆ ਯੂਨੀਵਰਸਿਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਤੇ ਗੁਜਰਾਤ ਸਣੇ 8 ਭਾਰਤੀ ਸੂਬਿਆਂ ਦੇ ਵਿਦਿਆਰਥੀਆਂ ‘ਤੇ ਪਾਬੰਦੀ ਵਧਾ ਦਿੱਤੀ। ਇਹ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਸ ਦੇ ਭਾਰਤ ਦੌਰੇ ਦੌਰਾਨ ਯੂਨੀਵਰਸਿਟੀਆਂ ਤੇ ਕਾਲਜਾਂ ਨਾਲ ਇਕ ਨਵੇਂ ਸਮਝੌਤੇ ਦੇ ਐਲਾਨ ਕੀਤੇ ਜਾਣ ਦੇ ਬਾਅਦ ਹੋਇਆ।