ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੱਜ ਇੰਗਲੈਂਡ ਜਾਣ ਲਈ ਪਹੁੰਚੀ ਸੀ। ਪੰਜਾਬ ਪੁਲਿਸ ਨੇ ਕਿਰਨਦੀਪ ਕੌਰ ਨੂੰ ਏਅਰਪੋਰਟ ਤੇ ਰੋਕ ਕੇ ਲੰਬੀ ਪੁਛਗਿੱਛ ਕੀਤੀ ਤੇ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਹੈ ਤੇ ਕਿਰਨਦੀਪ ਕੌਰ ਨੂੰ ਵਾਪਸ ਪਿੰਡ ਘਰ ਭੇਜ ਦਿੱਤਾ ਹੈ। ਦੱਸ ਦਈਏ ਕਿ ਅੱਜ ਕਿਰਨਦੀਪ ਕੌਰ 11:30 ਵਜੇ ਯੂਕੇ ਜਾਣ ਲਈ ਏਅਰਪੋਰਟ ਉਤੇ ਆਈ ਸੀ ਅਤੇ ਦੁਪਹਿਰ 2:30 ਵਜੇ ਫਲਾਇਟ ਵਿੱਚ ਯੂਕੇ ਜਾਣਾ ਸੀ। ਕਿਰਨਦੀਪ ਨੂੰ ਯੂਕੇ ਨਹੀਂ ਜਾਣ ਦਿੱਤਾ ਗਿਆ ਅਤੇ ਵਾਪਸ ਪਿੰਡ ਭੇਜ ਦਿੱਤਾ ਗਿਆ।
ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸੀ। ਹਾਲਾਂਕਿ, ਪੰਜਾਬ ਪੁਲਿਸ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਉਸਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਸੂਤਰ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਰਨਦੀਪ ਦੇ ਪਤੀ ਨੂੰ ਉਸ ਦੇ ਪਿਛੋਕੜ ਨੂੰ ਦੇਖਦੇ ਹੋਏ ਪੁੱਛਗਿੱਛ ਲਈ ਹੀ ਰੋਕ ਦਿੱਤਾ।
ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਰਨਦੀਪ ਦੇ ਪਤੀ ਨੂੰ ਉਸ ਦੇ ਪਿਛੋਕੜ ਨੂੰ ਦੇਖਦੇ ਹੋਏ ਪੁੱਛਗਿੱਛ ਲਈ ਹੀ ਰੋਕਿਆ ਹੈ। ਕਿਰਨਦੀਪ ਕੌਰ ਨੇ ਪਹਿਲਾਂ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਹ ਅੰਮ੍ਰਿਤਪਾਲ ਨਾਲ ਸੰਪਰਕ ਨਹੀਂ ਕਰ ਸਕੀ। ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਬ੍ਰਿਟੇਨ ਦੀ ਨਾਗਰਿਕ ਹੈ ਅਤੇ ਉਹ ਲੰਡਨ ਜਾਣ ਵਾਲੀ ਸੀ, ਉਸ ਖਿਲਾਫ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕਿਉਂਕਿ ਕਿਰਨਦੀਪ ਕੌਰ ਯੂ.ਕੇ ਦੀ ਨਾਗਰਿਕ ਹੈ, ਇਸ ਲਈ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਉਸਦਾ ਪਾਸਪੋਰਟ ਭਾਰਤ ਵਿੱਚ ਜਾਇਜ਼ ਸੀ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਪਾਸਪੋਰਟ ‘ਤੇ ਭਾਰਤ ‘ਚ ਕਿੰਨਾ ਸਮਾਂ ਰਹਿ ਸਕਦਾ ਸੀ। ਕਿਰਨਦੀਪ ਕੌਰ ਨੇ ਪਹਿਲਾਂ ਵੀ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਸਨੂੰ ਦੋ ਮਹੀਨਿਆਂ ਬਾਅਦ ਭਾਰਤ ਛੱਡਣਾ ਪਵੇਗਾ।