ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਵਿਗੜੀ ਸਿਹਤ ਕਾਰਨ ਮੋਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈ ਸੀ ਯੂ ਵਿੱਚ ਕੀਤਾ ਭਰਤੀ। ਇਸ ਦੀ ਜਾਣਕਾਰੀ ਮਿਲਣ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਨ੍ਹਾਂ ਇਲਾਜ ਵਿਚ ਲੱਗੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰ ਲਿਆ।ਉਹ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਸਾਹ ਲੈਣ ਵਿਚ ਵੀ ਤਕਲੀਫ਼ ਹੋ ਰਹੀ ਹੈ।