ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕਰਕੇ ਫੇਰ ਉਸ ਨੂੰ ਘਰ ਵਾਪਸ ਭੇਜੇ ਜਾਣ ਨੂੰ ਗਲਤ ਕਰਾਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਹੈ ਕਿ ਕੋਈ ਵੀ ਕਿਸੇ ਨੂੰ ਉਸਦੇ ਘਰ ਜਾਣ ਤੋਂ ਰੋਕ ਨਹੀਂ ਸਕਦਾ। ਸਿੰਘ ਸਾਹਿਬ ਨੇ ਸਰਕਾਰ ਤੇ ਤਿੱਖੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਅਖੀਰ ਅਜਿਹਾ ਮੌਹਲ ਕਿਉਂ ਸਿਰਜੀਆ ਜਾ ਰਿਹਾ ਹੈ।