ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਹਰਿਆਣਾ ਯਮੁਨਾਨਗਰ ਵਿੱਚ ਇੱਕ ਨੌਜਵਾਨ ਨੇ ਆਪਣੇ ਵਟਸਐਪ ਤੇ ਸਟੇਟਸ ਲਾ ਲਿਆ ਸੀ। ਜਿਸ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਪੈਂਦੇ ਪਿੰਡ ਬੁਡੀਆ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਨੇ ਆਪਣੇ ਵਟਸਐਪ ਤੇ ਅੰਮ੍ਰਿਤਪਾਲ ਸਿੰਘ ਦਾ ਸਟੇਟਸ ਲਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਕਾਸ਼ਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਤੇ ਇੱਕ ਦਿਨ ਦਾ ਰਿਮਾਂਡ ਲਿਆ ਹੈ।
ਥਾਣਾ ਮੁਖੀ ਈਸ਼ਵਰ ਚੰਦ ਨੇ ਦੱਸਿਆ ਕਿ ਇਹ ਕਾਰਵਾਈ ਬੁਡੀਆ ਥਾਣੇ ਦੇ ਸੁਰੱਖਿਆ ਏਜੰਟ ਮਨੋਜ ਕੁਮਾਰ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਅਕਾਸ਼ਦੀਪ ਹਿੰਦੂ ਸੰਗਠਨ ਦੇ ਵਟਸਐਪ ਗਰੁੱਪ ਨਾਲ ਜੁੜਿਆ ਹੋਇਆ ਸੀ। ਨੌਜਵਾਨ ਨੇ ਆਪਣੇ ਵਟਸਐਪ ਸਟੇਟਸ ‘ਤੇ ਪੰਜਾਬੀ ਭਾਸ਼ਾ ‘ਚ ਫੋਟੋ ਸਮੇਤ ਵਿਵਾਦਿਤ ਸਟੇਟਸ ਪੋਸਟ ਕੀਤਾ ਸੀ। ਇਸ ਪੋਸਟ ‘ਚ ਭਾਰਤ ਮਾਤਾ ‘ਤੇ ਵਿਵਾਦਤ ਸ਼ਬਦ ਵੀ ਲਿਖੇ ਗਏ ਹਨ। ਇਹ ਪੋਸਟ ਕੁਝ ਹੀ ਸਮੇਂ ‘ਚ ਵਾਇਰਲ ਹੋ ਗਈ ਅਤੇ ਲੋਕਾਂ ਨੇ ਇਸ ‘ਤੇ ਸਖਤ ਇਤਰਾਜ਼ ਕੀਤਾ।
ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ, ਤਾਂ ਜੋ ਉਸ ਦਾ ਮੋਬਾਈਲ ਬਰਾਮਦ ਕੀਤਾ ਜਾ ਸਕੇ ਅਤੇ ਇਹ ਵੀ ਪਤਾ ਲਾਇਆ ਜਾ ਸਕੇ ਕਿ ਉਹ ਕਿਸ ਗਰੋਹ ਨਾਲ ਸਬੰਧਤ ਹੈ।