ਪੰਜਾਬ ਦੇ ਮੋਰਿੰਡਾ ਵਿੱਚ ਦਿਨ ਦਿਹਾੜੇ ਇੱਕ ਵਿਅਕਤੀ ਵੱਲੋਂ ਸ਼ਰੇਆਮ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਵੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕੀਤੀ ਗਈ ਹੈ। ਜਿਸ ਤੋਂ ਬਾਅਦ ਸੰਗਤਾਂ ਨੇ ਉਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਮੁਲਾਜ਼ਮਾਂ ਨੇ ਆ ਕੇ ਗ੍ਰਿਫਤਾਰ ਕਰ ਲਿਆ ਤੇ ਥਾਣੇ ਲੈ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਅੱਜ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਇੱਕ ਵਿਅਕਤੀ ਨੇ ਅੰਦਰ ਦਾ ਗਏ ਹੋ ਕੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਸ਼ੁਰੂ ਕਰ ਦਿੱਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕੀਤੀ। ਪਰ ਉਸ ਸਮੇਂ ਸੰਗਤਾਂ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਸਬੰਧਤ ਥਾਣੇ ਦੀ ਪੁਲਿਸ ਉਸ ਵਿਅਕਤੀ ਨੂੰ ਆਪਣੇ ਨਾਲ ਲੈ ਗਈ ਸੀ। ਜਿਸ ਦਾ ਸੰਗਤਾਂ ਨੇ ਵਿਰੋਧ ਕੀਤਾ ਜਾ ਰਿਹਾ ਹੈ। ਸੰਗਤਾਂ ਨੇ ਥਾਣੇ ਦਾ ਘਿਰਾਓ ਕਰ ਲਿਆ ਹੈ। ਸੰਗਤਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ ਅਤੇ ਸੰਗਤ ਨੂੰ ਸਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।