ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਪਿਛਲੇ ਦਿਨਾਂ ਤੋਂ ਮੋਹਾਲੀ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ਼ ਸਨ। ਮਿਲੀ ਜਾਣਕਾਰੀ ਮੁਤਾਬਕ ਅੱਜ ਕਰੀਬ ਅੱਠ ਵਜੇ ਪ੍ਰਕਾਸ਼ ਸਿੰਘ ਬਾਦਲ ਦਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੀ ਦਿਨੀਂ ਸਾਹ ਲੈਣ ਦੀ ਤਕਲੀਫ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਗਿਆਰਾਂ ਵਾਰ ਵਿਧਾਇਕ ਰਹੇ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਅੱਜ 95 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।