ਆਸਾਮ ਸਰਕਾਰ ਵੱਲੋਂ ਸ਼ਰਾਬ ਪੀਣ ਦੇ ਆਦੀ ਪੁਲਿਸ ਅਫਸਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸ਼ਰਮਾ ਨੇ ਸ਼ਰਾਬ ਪੀਣ ਦੇ ਆਦੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਵੱਡ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਪੁਲਿਸ ਦੇ ਲਗਭਗ 300 ਅਧਿਕਾਰੀਆਂ ਨੂੰ ਸ਼ਰਾਬ ਪੀਣ ਦੀ ਲਤ ਕਾਰਨ ਸਵੈਇੱਛਾ ਸੇਵਾ ਮੁਕਤ ( ਵੀਆਰਐਸ) ਦੀ ਪੇਸ਼ਕਸ਼ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਜਿੰਨਾ ਅਧਿਕਾਰੀਆਂ ਨੂੰ ਸੇਵਾ ਮੁਕਤ ਕੀਤਾ ਜਾਣਾ ਹੈ। ਉਨ੍ਹਾਂ ਦੀ ਥਾਂ ਨਵੀਂ ਭਰਤੀ ਕੀਤੀ ਜਾਵੇਗੀ।ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਨੇ ਕਿਹਾ ਕਿ ਸ਼ਰਾਬ ਦੇ ਆਦੀ ਹੋ ਚੁੱਕੇ ਪੁਲਿਸ ਮੁਲਾਜ਼ਮਾਂ ਨੂੰ ਵੀਆਰਐਸ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੀ ਥਾਂ ਨਵੀਂ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, ‘ਲਗਭਗ 300 ਅਧਿਕਾਰੀ ਅਤੇ ਜਵਾਨ ਸ਼ਰਾਬ ਦੇ ਆਦੀ ਹਨ ਅਤੇ ਨਸ਼ੇ ਕਾਰਨ ਉਨ੍ਹਾਂ ਦੇ ਸਰੀਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਕਾਰ ਨੇ ਉਨ੍ਹਾਂ ਲਈ VRS ਦਾ ਪ੍ਰਬੰਧ ਕੀਤਾ ਹੋਇਆ ਹੈ।
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਕੋਲ ਰਾਜ ਦੇ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ। ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ”ਇਸ ਸਬੰਧੀ ਪੁਰਾਣੇ ਨਿਯਮ ਹਨ, ਪਰ ਅਸੀਂ ਇਸ ਦੀ ਵਰਤੋਂ ਨਹੀਂ ਕੀਤੀ ਸੀ।” ਫਿਲਹਾਲ ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਪੁਲਿਸ ਸੁਧਾਰ ‘ਚ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।