ਪੰਜਾਬ ਦੇ ਮੋਰਿੰਡਾ ਵਿੱਚ ਪਿਛਲੇ ਦਿਨੀਂ ਜਸਵੀਰ ਸਿੰਘ ਨਾਮੀ ਵਿਅਕਤੀ ਵੱਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਦਿਨ ਦਿਹਾੜੇ ਬੇਅਦਬੀ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਫੜ ਲਿਆ ਸੀ। ਜਿਸ ਦੌਰਾਨ ਅਦਾਲਤ ਨੇ ਦੋਸ਼ੀ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਦੋਸ਼ੀ ਨੂੰ ਰੂਪਨਗਰ ਜੇਲ੍ਹ ਭੇਜਿਆ ਗਿਆ। ਉਸ ਤੋਂ ਬਾਅਦ ਰੂਪਨਗਰ ਜੇਲ੍ਹ ਤੋਂ 29 ਅਪ੍ਰੈਲ ਨੂੰ ਮਾਨਸਾ ਦੀ ਤਮਕੋਟ ਜੇਲ੍ਹ ਭੇਜ ਦਿੱਤਾ ਗਿਆ ਸੀ। ਬੀਤੇ ਸਮੇਂ ਮਾਨਸਾ ਜੇਲ੍ਹ ਤੋਂ ਬੇਅਦਬੀ ਦੇ ਦੋਸ਼ੀ ਜਸਵੀਰ ਸਿੰਘ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿਸ ਦੀ ਹਸਪਤਾਲ ਵਿੱਚ ਜੇਰੇ ਇਲਾਜ ਦੌਰਾਨ ਮੌਤ ਹੋ ਗਈ ਹੈ