ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਬਣੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਬੀਤੀ ਰਾਤ ਨੂੰ ਸਰੋਵਰ ਦੇ ਕੰਢੇ ਤੇ ਬੈਠ ਕੇ ਸ਼ਰਾਬ ਪੀਣ ਵਾਲੀ ਔਰਤ ਨੂੰ ਸੇਵਦਾਰ ਫੜ ਕੇ ਮਨੇਜਰ ਦੇ ਕਮਰੇ ਲੈ ਕੇ ਜਾ ਰਹੇ ਸੀ। ਉਸ ਦੌਰਾਨ ਸ਼ਰਾਬੀ ਔਰਤ ਵੱਲੋਂ ਵੀ ਸੇਵਾਦਾਰਾਂ ਤੇ ਬੋਤਲ ਨਾਲ ਹਮਲਾ ਕੀਤਾ ਗਿਆ ਤੇ ਸੇਵਦਾਰ ਜ਼ਖ਼ਮੀ ਹੋ ਗਿਆ। ਉਸ ਮੌਕੇ ਸੰਗਤ ਵਿੱਚ ਆਏ ਨੌਂਜਵਾਨ ਨੂੰ ਸਭ ਕੁੱਝ ਦੇਖ ਕੇ ਗੁੱਸਾ ਆ ਗਿਆ ਤੇ ਉਸ ਨੌਜਵਾਨ ਨੇ ਸ਼ਰਾਬੀ ਔਰਤ ਦਾ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਉਸ ਮੌਕੇ ਇੱਕ ਸੇਵਾਦਾਰ ਵੀ ਜ਼ਖ਼ਮੀ ਗਿਆ ਸੀ । ਉਸ ਸਮੇਂ ਹੀ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਬੁਲਾਇਆ ਗਿਆ ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਇੱਕ ਔਰਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਸਰੋਵਰ ਦੇ ਕੰਢੇ ਤੇ ਬੈਠ ਕੇ ਸ਼ਰਾਬ ਪੀ ਰਹੀ ਸੀ।ਜਿਸ ਕਰਕੇ ਇਹ ਸਾਰੀ ਘਟਨਾ ਵਾਪਰੀ ਹੈ।
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ, “ਪਰਮਿੰਦਰ ਕੌਰ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ। ਇਹ ਦੇਖ ਕੇ ਸੰਗਤਾਂ ਇਕੱਠੀਆਂ ਹੋ ਗਈਆਂ ਅਤੇ ਉਸ ਨੂੰ ਮੈਨੇਜਰ ਦੇ ਦਫ਼ਤਰ ਲੈ ਗਈਆਂ। ਮੌਕੇ ‘ਤੇ ਮੌਜੂਦ ਨਿਰਮਲਜੀਤ ਸਿੰਘ ਸੈਣੀ ਨੇ ਗੁੱਸੇ ਵਿੱਚ ਆ ਕੇ ਉਸ ‘ਤੇ ਪੰਜ ਗੋਲੀਆਂ ਚਲਾ ਦਿੱਤੀਆਂ।”
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਇਕ ਸਾਗਰ ਨਾਂ ਦਾ ਵਿਅਕਤੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਦੂਜੇ ਪਾਸੇ ਪਰਮਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੂਜੇ ਪਾਸੇ ਪਰਮਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੇ ਪਾਸੇ ਉਕਤ ਮੁਲਜ਼ਮ ਨਿਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਉਹ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਹੈ। ਕਥਿਤ ਤੌਰ ‘ਤੇ ਨਿਰਮਲਜੀਤ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।