ਪੰਜਾਬ ਵਿੱਚ ਪੰਜਾਬੀ ਵਿੱਚ ਛਪਣ ਵਾਲੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਵਿਭਾਗ ਨੇ 29 ਮਈ ਨੂੰ ਤਲਬ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਨੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ ਏ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਲੈ ਕੇ ਪੁਛਗਿੱਛ ਲਈ ਬੁਲਾਇਆ ਗਿਆ ਹੈ। ਉਥੇ ਕਿੰਨਾ ਖਰਚ ਕੀਤਾ ਗਿਆ ਉਸ ਦਾ ਹਿਸਾਬ ਦੇਣ ਲਈ ਪੁਛਗਿੱਛ ਹੋ ਸਕਦੀ ਹੈ।
ਵਿਜੀਲੈਂਸ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਆਗੂ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ ‘ਚ ਹਰ ਕਿਸੇ ਨੂੰ ਜਾਂਚ ‘ਚ ਸ਼ਾਮਲ ਹੋਣਾ ਪਵੇਗਾ।
ਕਾਬਲੇਗੌਰ ਹੈ ਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ ‘ਤੇ ਕੋਈ ਦੋਸ਼ ਨਹੀਂ ਲੱਗਾ ਹੈ, ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ ‘ਚ ਬਰਜਿੰਦਰ ਸਿੰਘ ਹਮਦਰਦ ਨੂੰ ਥੋੜੀਆਂ ਬਹੁਤੀਆਂ ਮੁਸ਼ਕਿਲਾਂ ਦਾ ਸਾਮਣਾ ਜ਼ਰੂਰ ਕਰਨਾ ਪਵੇਗਾ।