ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਚਰਨਜੀਤ ਸਿੰਘ ਚੰਨੀ ਦੀਆਂ ਮੁਸਕਲਾਂ ਵਧਣ ਦੇ ਆਸਾਰ ਬਣ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿੱਚ ਚੰਨੀ ਦੇ ਕਾਰਜਕਾਲ ਦੌਰਾਨ ਜੋ ਕੰਮ ਹੋਏ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਨੇ ਚੰਨੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੇ ਸਾਰੇ ਦਸਤਾਵੇਜ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਰੀਬ 6 ਮਹੀਨੇ ਪਹਿਲਾਂ ਵੀ ਹਲਕਾ ਚਮਕੌਰ ਸਾਹਿਬ ਦੇ ਕੌਂਸਲਰਾਂ ਨੇ ਸਰਕਾਰੀ ਕੰਮਕਾਜ ’ਚ ਕਾਫੀ ਦੁਰਵਰਤੋਂ ਹੋਣ ਦਾ ਦੋਸ਼ ਲਾਇਆ ਸੀ।ਚੰਨੀ ਦੇ ਕਾਰਜਕਾਲ ਸਮੇਂ ਵਰਤੀ ਗਈ ਸਰਕਾਰੀ ਗਰਾਂਟ ਦੀ ਜਾਂਚ ਵੀ ਸ਼ੁਰੂ ਹੋ ਚੁੱਕੀ ਹੈ।