ਦਿੱਲੀ :- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ‘ਤੇ ਸ਼ੰਕਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਾਨੂੰਨ ਦੇ ਕਿਸੇ ਵੀ ਪ੍ਰਬੰਧ ‘ਤੇ ਗੱਲ ਕਰਨ ਲਈ ਤਿਆਰ ਹੈ ਅਤੇ ਇਸ ਦੇ ਹੱਲ ਲਈ ਵੀ ਤਿਆਰ ਹੈ।ਦੱਸ ਦਈਏ ਕਿ ਸੰਘਰਸ਼ ਦੇ 7 ਮਹੀਨੇ ਪੂਰੇ ਉਤੇ ਕਿਸਾਨ ਅੱਜ ਪੂਰੇ ਮੁਲਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਹਾਲਾਂਕਿ ਦੇਸ਼ ਦੇ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਫਿਰ ਵੀ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ। ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਨ। ਇਹ ਕਿਸਾਨਾਂ ਦੇ ਹਿੱਤ ਲਈ ਹੀ ਬਣਾਏ ਗਏ ਹਨ।
PUNJAB




INDIA








WORLD










