ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਬਟਾਲਾ ਚ ਦੋ ਧੜਿਆਂ ਦਰਮਿਆਨ ਹੋਈ ਲੜਾਈ ਤੋਂ ਗੋਲੀ ਚਲਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਨੌਜਵਾਨ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਉਲਝ ਗਏ। ਪਹਿਲਾਂ ਇਹ ਝਗੜਾ ਗਾਲਾਂ ਕੱਢਣ ਤੱਕ ਸੀ। ਪਰ ਉਥੇ ਕਿਸੇ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਜਦੋਂ ਇਸ ਸਾਰੀ ਘਟਨਾ ਦਾ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਮੌਕੇ ਤੇ ਆ ਕੇ ਹਲਾਤਾਂ ਦਾ ਜਾਇਜ਼ਾ ਲਿਆ ਤੇ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਦੇਖਣੇ ਸ਼ੁਰੂ ਕਰ ਦਿੱਤੇ ਹੈ। ਸਬੰਧਤ ਡੀਐਸਪੀ ਸਿਟੀ ਲਲਿਤ ਕੁਮਾਰ ਨੇ ਆਖਿਆ ਹੈ ਕਿ ਜਿਹੜੇ ਲੜਾਈ ਝਗੜਾ ਕਰਨ ਵਾਲੇ ਅਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ
ਗੋਲ਼ੀਆਂ ਚਲਾ ਕੇ ਦੋਸ਼ੀ ਹੋਏ ਫ਼ਰਾਰ
ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਫਿਰ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿੱਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਗੋਲੀ ਦਾ ਖੋਲ ਬਰਾਮਦ ਕਰ ਲਿਆ। ਜਿਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਕਾਰਾਂ ਦੇ ਨੰਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ।