ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਰਹੇ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਅੱਜ ਵਿਜੀਲੈਂਸ ਵਿਭਾਗ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੇ ਪਟਿਆਲਾ ਸਥਿਤ ਘਰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਮਾਮਲੇ ਵਿੱਚ ਰੇਡ ਕੀਤੀ ਤੇ ਦੋ ਘੰਟੇ ਤੱਕ ਘਰ ਦੀ ਛਾਣਬੀਣ ਕੀਤੀ। ਉਸ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਘਰ ਅੰਦਰ ਨਹੀਂ ਆਉਣ ਦਿੱਤਾ ਗਿਆ ਤੇ ਨਾ ਹੀ ਕਿਸੇ ਨੂੰ ਬਾਹਰ ਜਾਣ ਦਿੱਤਾ ਗਿਆ। ਵਿਜੀਲੈਂਸ ਵਿਭਾਗ ਸਾਬਕਾ ਮੰਤਰੀ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਲਈ ਦੋਸ਼ਾਂ ਤਹਿਤ ਜਾਂਚ ਕਰ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਵਿੱਚ ਉਹ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਾਰਚ ਵਿੱਚ ਸੰਗਰੂਰ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਤਲਬ ਕਰਕੇ ਪੁੱਛਗਿੱਛ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਦੇ ਕਰੀਬੀ ਸਾਥੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।
ਵਿਜੀਲੈਂਸ ਬਿਊਰੋ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਜਗਤਪ੍ਰੀਤ ਸਿੰਘ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਜਾਰੀ ਹੈ। ਐਸਐਸਪੀ ਨੇ ਕਿਹਾ ਕਿ “ਅਸੀਂ ਉਨ੍ਹਾਂ ਦੀ ਪਟਿਆਲਾ ਰਿਹਾਇਸ਼ ਅਤੇ ਸ਼ਹਿਰ ਵਿੱਚ ਉਨ੍ਹਾਂ ਦੀ ਵਪਾਰਕ ਇਮਾਰਤ ਦੀ ਤਕਨੀਕੀਤਾ ਦਾ ਮੁਲਾਂਕਣ ਕੀਤਾ।