ਕੈਨੇਡਾ ਵਿੱਚ ਪਿਛਲੇ ਲੰਬੇ ਸਮੇਂ ਤੋਂ 700 ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਡਿਪੋਰਟ ਕਰਨ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਵੱਲੋਂ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸੌਗਾ ਵਿੱਚ ਖੁੱਲੇ ਅਸਮਾਨ ਥੱਲੇ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਵਿਦਿਆਰਥੀਆਂ ਵੱਲੋਂ ਕੈਨੇਡਾ ਸਰਕਾਰ ਤੋਂ ਉਨ੍ਹਾਂ ਨੂੰ ਡਿਪੋਰਟ ਕਰਨ ਵਾਲਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਦੀ ਮੰਗ ਹੈ ਜਿੰਨਾ ਨਾਲ ਧੋਖਾ ਹੋਇਆ ਹੈ। ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਇਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਡਿਪੋਰਟ ਕਰਨ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਚਿੱਠੀਆਂ ਲਿਖੀਆਂ ਹਨ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ’ਤੇ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਅੱਗੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ‘ਚ ਮਦਦ ਕੀਤੀ ਜਾਵੇ ਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿਦਿਅਕ ਅਦਾਰਿਆਂ ‘ਚ ਦਾਖਲਾ ਦਿਵਾਉਣ ‘ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੇ ਕੋਈ ਧੋਖਾਧੜੀ ਨਹੀਂ ਕੀਤੀ ਸਗੋਂ ਉਨ੍ਹਾਂ ਨਾਲ ਧੋਖਾ ਹੋਇਆ ਹੈ। ਦੱਸ ਦੇਈਏ ਕਿ ਇਸ ਸਮੇਂ ਲਗਪਗ 200 ਹੋਰ ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।